ਬੰਬੀਹਾ ਗੈਂਗ ਨੇ ਲਈ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਦੀ ਜ਼ਿੰਮੇਵਾਰੀ

ਚੰਡੀਗੜ੍ਹ ਪੰਜਾਬ


ਮੋਹਾਲੀ, 8 ਮਈ, ਬੋਲੇ ਪੰਜਾਬ ਬਿਓਰੋ:
ਬੀਤੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਬਾਊਂਸਰ ਮਨੀਸ਼ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ।ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਸ਼ੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਲਿਖਿਆ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।ਦੱਸਣਯੋਗ ਹੈ ਕਿ ਪੰਜ ਸਾਲ ਪਹਿਲਾਂ ਪੰਚਕੂਲਾ ਦੇ ਸਾਕੇਤਦੀ ਪਿੰਡ ਵਿੱਚ ਸਥਿਤ ਸ਼ਿਵ ਮੰਦਰ ਦੇ ਸਾਹਮਣੇ ਦਿਨ ਦਿਹਾੜੇ ਬਾਊਂਸਰ ਮੀਤ ਦੀ ਹੱਤਿਆ ਕਰ ਦਿੱਤੀ ਗਈ ਸੀ। ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਹੋਏ ਝਗੜੇ ਨੂੰ ਲੈ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਝਗੜਾ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਕਲੱਬ ਵਿੱਚ ਹੋਇਆ।ਪਤਾ ਲੱਗਾ ਹੈ ਕਿ ਉਸ ਵੇਲੇ ਕੁਰੂਕਸ਼ੇਤਰ ਤੋਂ ਆਏ ਕੁਝ ਲੜਕਿਆਂ ਨਾਲ ਝਗੜਾ ਹੋ ਗਿਆ। ਉਥੇ ਹੰਗਾਮਾ ਕਰਨ ਤੋਂ ਬਾਅਦ ਉਸ ਦਾ ਉਥੇ ਮੌਜੂਦ ਬਾਊਂਸਰ ਗਗਨਦੀਪ ਸਿੰਘ ਨਾਲ ਝਗੜਾ ਹੋ ਗਿਆ। ਗਗਨ ਦੀ ਮਦਦ ਲਈ ਮੀਤ ਉੱਥੇ ਪਹੁੰਚ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਬਾਊਂਸਰ ਮੀਤ ਦੀ ਹੱਤਿਆ ਕਰ ਦਿੱਤੀ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।