ਸੁਪਰੀਮ ਕੋਰਟ ਨੇ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਦਿੱਤੀ ਰਾਹਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 8 ਮਈ, ਬੋਲੇ ਪੰਜਾਬ ਬਿਓਰੋ:
ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਵੱਡੀ ਰਾਹਤ ਦਿੱਤੀ ਹੈ। ਕੋਲਕਾਤਾ ਹਾਈ ਕੋਰਟ ਨੇ ਉਨ੍ਹਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਆਪਣੀ ਤਫ਼ਤੀਸ਼ ਜਾਰੀ ਰੱਖਣ ਦੀ ਖੁੱਲ੍ਹ ਦਿੱਤੀ ਹੈ ਤੇ ਕਿਹਾ ਹੈਕਿ ਉਹ ਲੋੜ ਪੈਣ ’ਤੇ ਸੂਬਾਈ ਕੈਬਨਿਟ ਦੇ ਮੈਂਬਰਾਂ ਕੋਲੋਂ ਵੀ ਪੁੱਛ-ਪੜਤਾਲ ਕਰ ਸਕਦੀ ਹੈ। ਇਸੇ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।