ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ‘ਤੇ ਜਾਨਲੇਵਾ ਹਮਲਾ ਕਰਨ ‘ਚ ਅਕਾਲੀ ਲੀਡਰ ਜਗਦੀਪ ਚੀਮਾ ਦਾ ਬੋਲਿਆ ਨਾਂ, ਮਾਮਲਾ ਦਰਜ

ਚੰਡੀਗੜ੍ਹ ਪੰਜਾਬ


ਫਤਹਿਗੜ੍ਹ ਸਾਹਿਬ, 9 ਮਈ, ਬੋਲੇ ਪੰਜਾਬ ਬਿਓਰੋ:
ਬੀਤੀ 29 ਅਪਰੈਲ ਨੂੰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੇ ਇਲਜਾਮ ਵਿਚ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਫਆਈਆਰ ਵਿੱਚ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਇੰਚਾਰਜ ਚੀਮਾ ਦਾ ਨਾਂ ਸ਼ਾਮਲ ਹੈ। ਸੂਚਨਾ ਹੈ ਕਿ ਇਸ ਮਗਰੋਂ ਮੁਲਜ਼ਮ ਚੀਮਾ ਚੋਣ ਪ੍ਰਚਾਰ ਛੱਡ ਕੇ ਫਰਾਰ ਹੋ ਗਏ ਹਨ।
ਇਸ ਮਾਮਲੇ ਵਿੱਚ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਸਮੇਤ ਛੇ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਹਮਲੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪਰ ਸੂਤਰਾਂ ਅਨੁਸਾਰ ਇਹ ਹਮਲਾ ਪਾਰਟੀ ਅੰਦਰਲੀ ਧੜੇਬੰਦੀ ਕਾਰਨ ਹੋਇਆ ਹੈ।
ਪੁਲੀਸ ਨੇ ਇਹ ਕਾਰਵਾਈ ਹਾਸਲ ਕੀਤੇ ਸਬੂਤਾਂ ਅਤੇ ਸਰਕਾਰੀ ਗਵਾਹ ਬਣੇ ਦੋ ਨੌਜਵਾਨਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਬੱਸੀ ਪਠਾਣਾਂ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੁਵੇਨਾਈਲ ਹੋਮ ਵਿੱਚ ਭੇਜ ਦਿੱਤਾ ਹੈ।
ਬੱਸੀ ਪਠਾਣਾ ਦੇ ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੁਲੀਸ ਨੇ ਨਾਬਾਲਗ ਮੁਲਜ਼ਮ ਤੋਂ ਪੁੱਛਗਿੱਛ ਕਰਨ ਮਗਰੋਂ ਜਗਦੀਪ ਸਿੰਘ ਚੀਮਾ ਅਤੇ ਚਾਰ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ।
ਦੱਸ ਦੇਈਏ ਕਿ ਬੀਤੀ 29 ਅਪ੍ਰੈਲ ਨੂੰ ਬੱਸੀ ਪਠਾਣਾਂ ਵਿੱਚ ਅਕਾਲੀ ਦਲ ਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ਉੱਤੇ ਜਾਨਲੇਵਾ ਹਮਲਾ ਹੋਇਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।