ਚੰਡੀਗੜ੍ਹ ਯੂਨੀਵਰਸਿਟੀ ਦੇ ਵਾਰਡਨ ਤੋਂ ਤੰਗ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪੰਜਾਬ


ਮੋਹਾਲੀ, 9 ਮਈ, ਬੋਲੇ ਪੰਜਾਬ ਬਿਓਰੋ:
ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਦੇ ਇੱਕ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ ਹੈ ਅਤੇ ਉਹ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ। ਵਿਦਿਆਰਥੀ ਖਰੜ ਦੇ ਦਰਪਣ ਵਿੱਚ ਦੋਸਤਾਂ ਨਾਲ ਰਹਿੰਦਾ ਸੀ। ਮ੍ਰਿਤਕ ਦੇ ਪਿਤਾ ਦਾ ਇਲਜ਼ਾਮ ਹੈ ਕਿ ਉਸਦਾ ਬੇਟਾ ਨਿਤਿਨ ਯੂਨੀਵਰਸਿਟੀ ਵਾਰਡਨ ਤੋਂ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।
ਪਰਿਵਾਰ ਨੇ ਦਸਿਆ ਕਿ ਬੀਤੇ ਦਿਨ ਹੀ ਨਿਤਿਨ ਦੀ ਉਨ੍ਹਾਂ ਨਾਲ ਗੱਲ ਹੋਈ ਸੀ ਅਤੇ ਉਸ ਨੇ 10 ਮਈ ਨੂੰ ਘਰ ਆਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਨੇ ਇਹ ਕਦਮ ਚੁੱਕ ਲਿਆ। ਮ੍ਰਿਤਕ ਦੇ ਦੋਸਤਾਂ ਨੇ ਦਸਿਆ ਕਿ ਐਡਮਿਟ ਕਾਰਡ ਨਾ ਮਿਲਣ ਕਾਰਨ ਨਿਤਿਨ ਕਈ ਦਿਨਾਂ ਤੋਂ ਪਰੇਸ਼ਾਨ ਸੀ, ਇਸ ਲਈ ਉਸ ਨੇ ਘਰ ਜਾਣਾ ਸੀ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।