ਪੰਜਾਬ ‘ਚ ਗੀਜ਼ਰ ਫਟਣ ਕਾਰਨ ਧਮਾਕਾ,ਮਕਾਨ ਮਾਲਕ ਗੰਭੀਰ ਜ਼ਖਮੀ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:
ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਗਰੀਨ ਫੀਲਡ ਕਾਲੋਨੀ ‘ਚ ਇੱਕ ਘਰ ਅੰਦਰ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕੇ ਦੌਰਾਨ ਘਰ ਦਾ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਗੁਆਂਢੀਆਂ ਨੇ ਦੱਸਿਆ ਕਿ ਘਰ ‘ਚ ਗੀਜ਼ਰ ਫਟਣ ਕਾਰਨ ਧਮਾਕਾ ਹੋਇਆ, ਜਿਸ ਦੀ ਆਵਾਜ਼ ਦੂਰ ਦੂਰ ਤੱਕ ਸੁਣਾਈ ਦਿੱਤੀ ਅਤੇ ਲੋਕਾਂ ਦੇ ਦਿਲਾਂ ਨੂੰ ਦਹਿਲਾ ਕੇ ਰੱਖ ਦਿੱਤਾ। ਧਮਾਕੇ ਦੌਰਾਨ ਜਿੱਥੇ ਘਰ ਦੀ ਛੱਤ ਉੱਡ ਗਈ, ਉੱਥੇ ਹੀ ਦੀਵਾਰਾਂ ਵਿੱਚ ਵੀ ਤਰੇੜਾਂ ਆ ਗਈਆਂ।
ਫਾਇਰ ਬ੍ਰਿਗੇਡ ਅਤੇ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਇਸ ਧਮਾਕੇ ਕਾਰਨ ਘਰ ਦੇ ਵਰਾਂਡੇ ਵਿੱਚ ਖੜ੍ਹੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਫਿਲਹਾਲ ਪੁਲਿਸ ਨੇ ਇਹ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਧਮਾਕੇ ਦਾ ਅਸਲ ਕਾਰਨ ਕੀ ਸੀ।

Leave a Reply

Your email address will not be published. Required fields are marked *