ਪੰਜਾਬ ਹਰਿਆਣਾ ਹਾਈ ਕੋਰਟ ਨੇ ਯੂਏਪੀਏ ਤਹਿਤ ਦਰਜ ਕੇਸ ਵਿਚ 58 ਸਾਲਾ ਔਰਤ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਯੂ ਏ ਪੀ ਏ ਐਕਟ ਤਹਿਤ ਦਰਜ ਮਾਮਲੇ ਵਿਚ 58 ਸਾਲਾ ਔਰਤ ਨੂੰ ਜ਼ਮਾਨਤ ਦੇ ਦਿੱਤੀ ਹੈ। ਔਰਤ ’ਤੇ ਦੋਸ਼ ਸੀ ਕਿ ਉਸਨੇ ਅਜਿਹੇ ਵਿਅਕਤੀ ਨੂੰ ਪਨਾਹ ਦਿੱਤੀ ਜੋ ਪੰਜਾਬ ਨੂੰ ਵੱਖਰਾ ਦੇਸ਼ ਬਣਾਉਣਾ ਚਾਹੁੰਦਾ ਸੀ। ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਅਤੇ ਜਸਟਿਸ ਕੀਰਤੀ ਸਿੰਘ ਨੇ ਕਿਹਾ ਕਿ ਮਹਿਲਾ ਨੇ ਸਹਿ ਮੁਲਜ਼ਮ ਕੁਲਵਿੰਦਰ ਸਿੰਘ ਦੀ ਦੇਸ਼ ਛੱਡ ਕੇ ਭੱਜਣ ਤੇ ਕੰਬੋਡੀਆ ਵਿਚ ਰੁਕਣ ਵਿਚ ਮਦਦ ਕੀਤੀ ਸੀ ਤੇ ਇਹ ਮਾਮਲਾ ਜਨਵਰੀ ਤੋਂ ਮਾਰਚ 2019 ਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਮਹਿਲਾ 4 ਸਾਲ 8 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਤੇ ਉਸ ਕੋਲੋਂ ਕੁਝ ਵੀ ਇਤਰਾਜ਼ਯੋਗ ਬਰਾਮਦ ਨਹੀਂ ਹੋਇਆ। ਇਸ ਵਾਸਤੇ ਉਸਨੂੰ ਜ਼ਮਾਨਤ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।