ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:
ਬੀਐਸਐਫ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੀ ਮੌਜੂਦਗੀ ਬਾਰੇ ਖੁਫੀਆ ਵਿੰਗ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਇੱਕ ਵਾਢੀ ਵਾਲੇ ਖੇਤ ਵਿੱਚ ਇੱਕ ਡਰੋਨ ਬਰਾਮਦ ਕੀਤਾ।ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ।
ਬੀਐਸਐਫ ਦੇ ਖੁਫੀਆ ਵਿੰਗ ਦੇ ਭਰੋਸੇਮੰਦ ਇਨਪੁਟ ਅਤੇ ਬੀਐਸਐਫ ਦੇ ਜਵਾਨਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਨਾਜਾਇਜ਼ ਡਰੋਨਾਂ ਦੇ ਦਾਖਲੇ ਨੂੰ ਰੋਕਣ ਲਈ ਆਪਣੀ ਵਚਨਬੱਧਤਾ ਨੂੰ ਸਾਬਤ ਕੀਤਾ ਹੈ।ਜਵਾਨਾਂ ਵੱਲੋਂ ਅਗਲੇਰੀ ਜਾਂਚ ਜਾਰੀ ਹੈ।
![](https://www.bolepunjab.com/wp-content/uploads/2024/05/ਬੀਅੇਸ-ਅੇਫ-scaled.webp)