ਸ਼ੇਰਪੁਰ : ਸਕੂਲ ਜਾ ਰਹੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ ਪੰਜਾਬ


ਸ਼ੇਰਪੁਰ, 9ਮਈ,ਬੋਲੇ ਪੰਜਾਬ ਬਿਓਰੋ:
ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਵਜੀਦਪੁਰ ਬਧੇਸ਼ਾ ਵਿੱਚ ਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਐਸ.ਐਚ.ਓ. ਥਾਣਾ ਸ਼ੇਰਪੁਰ ਨੇ ਦੱਸਿਆ ਕਿ ਸਾਹਿਬ ਸਿੰਘ ਜੁਝਾਰ ਸਿੰਘ ਨਗਰ ਮਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰਾ ਬਧੇਸ਼ਾ ਵਿੱਚ ਬਤੌਰ ਪ੍ਰਾਇਮਰੀ ਅਧਿਆਪਕ ਨੌਕਰੀ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਮਲੇਰਕੋਟਲਾ ਤੋਂ ਵਜੀਦਪੁਰ ਬਧੇਸ਼ਾ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਵਜੀਦਪੁਰ ਬਧੇਸ਼ਾ ਨੇੜੇ ਗੰਦੇ ਨਾਲੇ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਾਹਿਬ ਸਿੰਘ ਦੀ ਛਾਤੀ ਵਿੱਚ ਲੋਹੇ ਦਾ ਹਥਿਆਰ ਫਸਿਆ ਹੋਇਆ ਸੀ।
ਪੁਲਸ ਪਾਰਟੀ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।