ਲੁਧਿਆਣਾ, 9 ਮਈ, ਬੋਲੇ ਪੰਜਾਬ ਬਿਓਰੋ:
ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ।ਇਸ ਸਭ ਦੇ ਵਿਚਕਾਰ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਵਿਰੋਧ ਖਾਸ ਕਰਕੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ।ਬੀਤੇ ਦਿਨ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੁਧਿਆਣਾ ਦੇ ਪਿੰਡ ਡੇਹਲੋਂ ਵਿੱਚ ਕਿਸਾਨਾਂ ਨੇ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਜ਼ੋਰਦਾਰ ਵਿਰੋਧ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਕਿਸਾਨਾਂ ਨੇ ਰਵਨੀਤ ਬਿੱਟੂ ਨੂੰ ਕਾਲੇ ਝੰਡੇ ਦਿਖਾਏ ਅਤੇ ਮੁਰਦਾਬਾਦ ਦੇ ਨਾਅਰੇ ਲਾਏ।ਜਿਵੇਂ ਹੀ ਰਵਨੀਤ ਸਿੰਘ ਬਿੱਟੂ ਚੋਣ ਪ੍ਰਚਾਰ ਕਰਨ ਲਈ ਪਿੰਡ ਮੁਕੰਦਪੁਰ ਪਹੁੰਚੇ ਤਾਂ ਕਿਸਾਨ ਜਥੇਬੰਦੀਆਂ ਵੀ ਇਕੱਠੀਆਂ ਹੋਣ ਲੱਗ ਪਈਆਂ। ਕਿਸਾਨਾਂ ਨੇ ਬਿੱਟੂ ਦੇ ਸਾਹਮਣੇ ਮੁਰਦਾਬਾਦ ਦੇ ਨਾਅਰੇ ਲਾਏ। ਪੁਲੀਸ ਨੇ ਪਹੁੰਚ ਕੇ ਮੌਕਾ ਸੰਭਾਲਿਆ।