ਨਵੀਂ ਦਿੱਲੀ, 10 ਮਈ
ਲੋਕ ਸਭਾ ਚੋਣਾਂ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਚੰਗੀ ਖ਼ਬਰ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਹਾਲ ਹੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੂੰ ਕਿਹਾ ਸੀ ਕਿ ਉਹ ਕੇਜਰੀਵਾਲ ਨੂੰ ਅੰਤਰਿਮ ਰਾਹਤ ਬਾਰੇ ਸ਼ੁੱਕਰਵਾਰ ਨੂੰ ਹੁਕਮ ਦੇ ਸਕਦੇ ਹਨ। ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ 2021-22 (ਹੁਣ ਬੰਦ) ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ।