ਮਹਿਲਾ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 10 ਮਈ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਝਟਕਾ ਲੱਗਾ ਜਦੋਂ ਅਕਾਲੀ ਦਲ ਦੀ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਸੰਧੂ ਵਲੋਂ ਅਕਾਲੀ ਦਲ ਦੀ ਤੱਕੜੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਗਿਆ।
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪਿੰਡ ਧੌਲ ਵਿਖੇ ‘ਆਪ’ ਵਿੱਚ ਸ਼ਾਮਲ ਹੋਣ ਮੌਕੇ ਉਹਨਾਂ ਕਿਹਾ ਕਿ ਉਹ ਆਪ ਸਰਕਾਰ ਵਲੋਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਿਲ ਹੋਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀਆਂ ਪੰਥ ਵਿਰੋਧੀ ਨੀਤੀਆਂ ਤੋਂ ਉਹ ਦੁੱਖੀ ਹੋਏ ਹਨ।
ਇਸ ਮੌਕੇ ‘ਆਪ’ ਵਿਚ ਆਉਣ ‘ਤੇ ਉਹਨਾਂ ਦਾ ਸਵਾਗਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਆਮ ਆਦਮੀ ਪਾਰਟੀ ਵਿੱਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦਾ ਭੋਗ ਪੈ ਚੁੱਕਾ ਹੈ ਅਤੇ ਇਹ ਦੋਵੇਂ ਪਾਰਟੀਆਂ ਆਪਣੀ ਹੋਂਦ ਦੀ ਲੜਾਈ ਲੜ ਰਹੀਆਂ ਹਨ।ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਹਨਾਂ ਲੋਕ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣ। ਇਸ ਮੌਕੇ ਅਟਾਰੀ ਹਲਕੇ ਦੇ ਵਿਧਾਇਕ ਏਡੀਸੀ ਜਸਵਿੰਦਰ ਸਿੰਘ,ਦਿਲਬਾਗ ਸਿੰਘ ਵਡਾਲੀ,ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ,ਤਰਸੇਮ ਸਿੰਘ ਸਿਆਲਕਾ ਵੀ ਮੌਜੂਦ ਸਨ

Leave a Reply

Your email address will not be published. Required fields are marked *