ਮੁਹਾਲੀ : ਤੇਜ਼ ਰਫ਼ਤਾਰ ਕਾਰ ਨੇ ਮਾਰੀ ਤਿੰਨ ਵਾਹਨਾਂ ਨੂੰ ਟੱਕਰ, ਦੋ ਦੀ ਮੌਤ

ਚੰਡੀਗੜ੍ਹ ਪੰਜਾਬ

ਮੁਹਾਲੀ, 10 ਮਈ,ਬੋਲੇ ਪੰਜਾਬ ਬਿਓਰੋ: ਖਰੜ ਦੇ ਸੈਕਟਰ 123 ’ਚ ਇੱਕ ਤੇਜ਼ ਰਫਤਾਰ ਕਾਰ ਨੇ ਬੇਕਾਬੂ ਹੋ ਕੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ। ਕਾਰ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ, ਫਿਰ ਦੂਜੀ ਕਾਰ ਨਾਲ ਟਕਰਾ ਗਈ ਅਤੇ ਅੰਤ ਵਿੱਚ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ। ਸਕੂਟਰ ਨੂੰ ਕੁਝ ਮੀਟਰ ਤੱਕ ਖਿੱਚਣ ਤੋਂ ਬਾਅਦ, ਕਾਰ ਫੁੱਟਪਾਥ ‘ਤੇ ਚੜ੍ਹ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਤੇ ਪਲਟ ਗਈ।

ਹਾਦਸੇ ਵਿੱਚ ਸਕੂਟਰ ਸਵਾਰ ਦੋ ਵਿਅਕਤੀਆਂ, ਇੱਕ ਬਜ਼ੁਰਗ ਅਤੇ ਇੱਕ ਨੌਜਵਾਨ, ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦਾ ਮਲਬਾ ਸੜਕ ‘ਤੇ 500 ਮੀਟਰ ਤੱਕ ਖਿੱਲਰ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।