ਸਮਾਣਾ ‘ਚ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਾ ਕਤਲ

ਚੰਡੀਗੜ੍ਹ ਪੰਜਾਬ


ਸਮਾਣਾ, 10 ਮਈ,ਬਿੋਲੇ ਪੰਜਾਬ ਬਿਓਰੋ:
ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਕਰਹਾਲੀ ਸਾਹਿਬ ਵਿਖੇ ਸਥਿਤ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪੁੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ, ਮੈੜੀ ਵਿਚ ਦੂਰ ਦਰਾਡੇ ਤੋਂ ਸੰਗਤਾਂ ਆਉਂਦੀਆਂ ਸਨ ਅਤੇ ਮੈੜੀ ਦੇ ਨਾਲ ਲੱਗਦੀ ਜ਼ਮੀਨ ਦੇ ਪਹੇ ‘ਤੇ ਵਾਹਨ ਖੜੇ ਕਰਦੀਆਂ ਸਨ।ਜਿਸ ਦੇ ਚੱਲਦਿਆਂ ਇੱਕ ਕਿਸਾਨ ਵਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਸੀ। ਇਸੇ ਰੰਜਿਸ਼ ਦੇ ਤਹਿਤ ਬੀਤੀ ਰਾਤ ਕਰੀਬ 10 ਵਜੇ ਜਦੋਂ ਦਰਸ਼ਨ ਸਿੰਘ ਮੈੜੀ ਵਿਖੇ ਸ਼ਰਧਾਲੂਆਂ ਨਾਲ ਮੌਜੂਦ ਸਨ ਤਾਂ, ਇਸੇ ਦੌਰਾਨ ਹੀ ਉਕਤ ਕਿਸਾਨ ਆਪਣੇ ਪੁੱਤਰ ਦੇ ਨਾਲ ਆਇਆ ਅਤੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਸਿਮਰਨਜੀਤ ਸਿੰਘ ਮੁਤਾਬਿਕ, ਜਦੋਂ ਉਨ੍ਹਾਂ ਵਲੋਂ ਪਿਤਾ ਦਰਸ਼ਨ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਤਾਂ ਦੌਰਾਨੇ ਇਲਾਜ਼ ਉਨ੍ਹਾਂ ਦੀ ਮੌਤ ਹੋ ਗਈ।
ਦੂਜੇ ਪਾਸੇ, ਪੁਲਿਸ ਅਧਿਕਾਰੀ ਆਲਮਜੀਤ ਸਿੰਘ ਨੇ ਦੱਸਿਆ ਕਿ, ਸਿਮਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਕਤਲ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।