ਜ਼ੀਰਾ : ਚਾਰ ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪੰਜਾਬ


ਫ਼ਿਰੋਜ਼ਪੁਰ, 11 ਮਈ,ਬੋਲੇ ਪੰਜਾਬ ਬਿਓਰੋ:
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਵਿੱਚ ਕਰੀਬ ਚਾਰ-ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਵਿਆਹੁਤਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸਿਵਲ ਹਸਪਤਾਲ ਜੀਰਾ ‘ਚ ਮ੍ਰਿਤਕ ਲੜਕੀ ਦੇ ਚਾਚਾ ਪਰਮਜੀਤ ਪੰਮਾ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਨੀਸ਼ਾ (18) ਪੁੱਤਰੀ ਮਨਜੀਤ ਸਿੰਘ ਨੇ ਆਪਣੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਰਾਹੁਲ ਪੁੱਤਰ ਅਜੀਤ ਮਸੀਹ ਵਾਸੀ ਛੀਂਹ ਪੱਤੀ ਨਾਲ ਚਾਰ-ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ।ਕੁਝ ਦਿਨਾਂ ਬਾਅਦ ਲੜਕੀ ਦੇ ਮਾਪਿਆਂ ਨੇ ਇਹ ਰਿਸ਼ਤਾ ਸਵੀਕਾਰ ਕਰ ਲਿਆ ਸੀ।
ਵਿਆਹ ਤੋਂ ਕੁਝ ਸਮੇਂ ਬਾਅਦ ਹੀ ਮਨੀਸ਼ਾ ਦੇ ਸਹੁਰੇ ਵਾਲੇ ਉਸ ਨਾਲ ਝਗੜਾ ਕਰਨ ਲੱਗੇ। ਦੋਸ਼ ਹੈ ਕਿ ਮਨੀਸ਼ਾ ਦੀ ਕੁੱਟਮਾਰ ਕੀਤੀ ਗਈ।ਉਸ ਨੇ ਦੱਸਿਆ ਕਿ ਲੜਕੀ ਦਾ ਫੋਨ ਆਉਣ ‘ਤੇ ਉਹ ਉਸ ਨੂੰ ਆਪਣੇ ਸਹੁਰੇ ਘਰ ਤੋਂ ਆਪਣੇ ਪੇਕੇ ਘਰ ਲੈ ਆਇਆ ਸੀ। ਰਾਤ ਨੂੰ ਹੋਈ ਲੜਾਈ ਤੋਂ ਤੰਗ ਆ ਕੇ ਮਨੀਸ਼ਾ ਨੇ ਆਪਣੇ ਪੇਕੇ ਘਰ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜੀਰਾ ਸਦਰ ਥਾਣੇ ਦੇ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸਿਵਲ ਹਸਪਤਾਲ ਜੀਰਾ ਤੋਂ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।