ਪੰਜਾਬ ‘ਚ ਰਾਤ ਦੇ ਹਨੇਰੇ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 11 ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 11 ਮਈ,ਬੋਲੇ ਪੰਜਾਬ ਬਿਓਰੋ:
ਅੰਮ੍ਰਿਤਸਰ ਪੁਲਿਸ ਨੇ ਰਾਤ ਦੇ ਹਨੇਰੇ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਕਿੰਗ ਪਿੰਨ ਸਮੇਤ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ’ਚੋਂ 23 ਮੋਬਾਈਲ ਫੋਨ, 5 ਮੋਟਰਸਾਈਕਲ, ਤਿੰਨ ਤਲਵਾਰਾਂ, ਕੁਹਾੜੀ, ਬੇਸਬਾਲ ਅਤੇ ਲੋਹੇ ਦੀ ਰਾਡ ਖੋਹੀ ਗਈ ਹੈ। ਪੁਲਿਸ ਨੇ ਮਾਨਯੋਗ ਅਦਾਲਤ ਦੀਆਂ ਹਦਾਇਤਾਂ ‘ਤੇ ਕਾਬੂ ਕੀਤੇ ਸਾਰੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਹੈ। ਇਸ ਗਰੋਹ ਦਾ ਪਰਦਾਫਾਸ਼ ਥਾਣਾ ਗੇਟ ਹਕੀਮਾਂ ਅਤੇ ਥਾਣਾ ਰਣਜੀਤ ਐਵੀਨਿਊ ਦੇ ਇੰਚਾਰਜ ਵੱਲੋਂ ਸਾਂਝੇ ਤੌਰ ‘ਤੇ ਕੀਤੇ ਗਏ ਆਪ੍ਰੇਸ਼ਨ ਰਾਹੀਂ ਕੀਤਾ ਗਿਆ ਹੈ।
ਫੜੇ ਗਏ ਮੁਲਜ਼ਮਾਂ ਵਿੱਚ ਕਿੰਗ-ਪਿਨ ਮਨਵੀਰ ਬਾਵਾ ਉਰਫ਼ ਬਾਵਾ, ਵਿਸ਼ਾਲ ਮਹਿਰਾ ਉਰਫ਼ ਭੂਤ, ਪ੍ਰਭਜੋਤ ਸਿੰਘ ਪ੍ਰਭ, ਕਰਨ ਉਰਫ਼ ਪੰਚੂ, ਹਿਮਾਂਸ਼ੂ ਕੁਮਾਰ, ਲਵ ਸ਼ਰਮਾ, ਨਿਤੇਸ਼, ਰਾਹੁਲ, ਰਾਘਵ ਅਤੇ ਗੁਰਦਿਆਲ ਸਿੰਘ ਉਰਫ਼ ਗਗਨ ਸਮੇਤ ਇੱਕ ਨਾਬਾਲਗ ਸ਼ਾਮਲ ਹਨ।
ਪੁਲਿਸ ਦਾ ਕਹਿਣਾ ਹੈ ਕਿ ਫੜਿਆ ਗਿਆ ਗਿਰੋਹ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਧਾਰਮਿਕ ਸਥਾਨਾਂ ਦੇ ਨੇੜੇ ਸਰਗਰਮ ਸੀ। ਗਿਰੋਹ ਦੇ ਸਾਰੇ ਮੈਂਬਰ ਰਾਤ 10 ਵਜੇ ਤੋਂ ਬਾਅਦ ਵਾਰਦਾਤਾਂ ਕਰਨ ਲਈ ਸਰਗਰਮ ਹੋ ਜਾਂਦੇ ਸਨ ਅਤੇ ਅਕਸਰ ਜ਼ੋਮੈਟੋ, ਸਵਿਗੀ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਹਾਲ ਹੀ ‘ਚ ਰਣਜੀਤ ਐਵੀਨਿਊ ਇਲਾਕੇ ‘ਚ ਦੇਰ ਰਾਤ ਇਸ ਗਿਰੋਹ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਜ਼ੋਮੈਟੋ ਡਿਲੀਵਰੀ ਬੁਆਏ ਕਰਨ ਦਾ ਮੋਟਰਸਾਈਕਲ ਅਤੇ ਮੋਬਾਈਲ ਫੋਨ ਖੋਹ ਲਿਆ ਸੀ, ਜਿਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।