ਫਰੀਦਕੋਟ ‘ਚ ਜਨਮ ਦਿਨ ਵਾਲੇ ਦਿਨ ਹੀ ਪੰਜ ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ ਪੰਜਾਬ


ਫਰੀਦਕੋਟ, 11 ਮਈ,ਬੋਲੇ ਪੰਜਾਬ ਬਿਓਰੋ:
ਇਕ ਪ੍ਰਵਾਸੀ ਪਰਿਵਾਰ ਦੇ ਬੱਚੇ ਲਈ ਉਸ ਦਾ 5ਵਾਂ ਜਨਮ ਦਿਨ ਕਾਲ ਬਣਕੇ ਆਇਆ ਕਿਉਂਕਿ ਸਥਾਨਕ ਰੇਲਵੇ ਸਟੇਸ਼ਨ ਨੇੜੇ ਕਣਕ ਦੀਆਂ ਬੋਰੀਆਂ ਨਾਲ ਭਰੇ ਟਰੱਕ ਹੇਠਾਂ ਕੁਚਲੇ ਜਾਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦਾ ਸੰਤਾਪ ਨਾ ਸਹਾਰਦੇ ਹੋਏ ਬੱਚੇ ਦੇ ਪਰਿਵਾਰਕ ਮੈਂਬਰਾਂ ‘ਚ ਮਾਤਮ ਛਾ ਗਿਆ।
ਸ਼ਹਿਰ ਦੇ ਰਹਿਣ ਵਾਲੇ ਇੱਕ ਪਰਵਾਸੀ ਪਰਿਵਾਰ ਦਾ ਬੱਚਾ ਅਨਮੋਲ ਜੋ ਕਿ ਆਪਣੀ ਦਾਦੀ ਨਾਲ ਕਿਧਰੇ ਬਾਹਰ ਰਹਿੰਦਾ ਸੀ, ਬੀਤੇ ਦਿਨ 10 ਮਈ ਨੂੰ ਆਪਣਾ 5ਵਾਂ ਜਨਮ ਦਿਨ ਮਨਾਉਣ ਲਈ ਫਰੀਦਕੋਟ ਰਹਿੰਦੇ ਆਪਣੇ ਮਾਪਿਆਂ ਕੋਲ ਆਇਆ ਹੋਇਆ ਸੀ। ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਪੁਲਿਸ ਵੱਲੋਂ ਮ੍ਰਿਤਕ ਬੱਚੇ ਦੀ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।