ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਆਈਏਐਸ ਪਰਮਪਾਲ ਕੌਰ ਵਿਚਾਲੇ ਅਸਤੀਫ਼ੇ ਨੂੰ ਲੈ ਕੇ ਰੇੜਕਾ ਚੱਲ ਰਿਹਾ ਸੀ ਤੇ ਸਰਕਾਰ ਨੇ ਡਿਊਟੀ ਤੇ ਹਾਜ਼ਰ ਹੋਣ ਦੇ ਹੁਕਮ ਵੀ ਲਾਗੂ ਕੀਤੇ ਸਨ ਹੁਣ ਸਰਕਾਰ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ।