ਅੰਮ੍ਰਿਤਸਰ, 11 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਛੋਟੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ।
ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਸ਼ੁਭਦੀਪ ਨਾਲ ਪਹਿਲੀ ਵਾਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਆਪਣੇ ਛੋਟੇ ਬੇਟੇ ਨੂੰ ਮੀਡੀਆ ਤੋਂ ਦੂਰ ਰੱਖਿਆ ਅਤੇ ਕਿਸੇ ਨੂੰ ਵੀ ਉਸਦਾ ਮੂੰਹ ਨਹੀਂ ਦਿਖਾਇਆ।
ਇਸੇ ਦੌਰਾਨ ਬਲਕੌਰ ਸਿੰਘ ਨੇ ਪੰਜਾਬੀ ਦੇ ਪ੍ਰਸਿੱਧ ਸ਼ਾਇਰ, ਕਵੀ, ਲੇਖਕ ਅਤੇ ਗੀਤਕਾਰ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਦਾ ਇਸ ਸੰਸਾਰ ਤੋਂ ਚਲੇ ਜਾਣਾ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਕਦੇ ਵੀ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ ਆਪਣੇ ਪਰਿਵਾਰ ਸਮੇਤ ਗੁਰੂ ਘਰ ਅਰਦਾਸ ਕਰਨ ਆਇਆ ਹਾਂ ਤਾਂ ਜੋ ਮੇਰੇ ਵੱਡੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਮਿਲ ਸਕੇ।