ਲੁਧਿਆਣਾ, 11 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬੀ ਸਾਹਿਤ ਦੇ ਬਾਬਾ ਬੋਹੜ ਡਾ. ਸਰਜੀਤ ਪਾਤਰ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਤੋਂ ਬਾਅਦ ਭਾਵੇਂ ਦੇਸ਼ਾਂ ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ ਤੇ ਉਹਨਾਂ ਨੂੰ ਪਿਆਰ ਕਰਨ ਵਾਲੇ ਚਹੇਤਿਆਂ ਵਿੱਚ ਵੱਡੀ ਸ਼ੋਕ ਦੀ ਲਹਿਰ ਹੈ ਤੇ ਉੱਥੇ ਹੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਡਾ. ਕੁਲਦੀਪ ਸਿੰਘ ਚਾਹਲ ਨੇ ਉਹਨਾਂ ਦੇ ਘਰ ਪਹੁੰਚ ਕੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਅੰਤਿਮ ਸਸਕਾਰ ਕਰਨ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵੀ ਸਲਾਹ ਮਸ਼ਵਰਾ ਕੀਤਾ।ਜਿਲਾ ਲੋਕ ਸੰਪਰਕ ਦੇ ਅਧਿਕਾਰੀ ਪੁਨੀਤਪਾਲ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰਜੀਤ ਪਾਤਰ ਜੀ ਦਾ ਅੰਤਿਮ ਸਸਕਾਰ 13 ਮਈ ਦਿਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਦੀ ਸ਼ਮਸ਼ਾਨ ਘਾਟ ਵਿੱਚ ਸਵੇਰੇ 11 ਵਜੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅੰਤਿਮ ਸੰਸਕਾਰ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜ ਸਕਦੇ ਹਨ।