ਦਿੱਲੀ, 11 ਮਈ, ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਸਾਰੇ ਵਿਧਾਇਕਾਂ ਦੀ ਵਿਸ਼ੇਸ਼ ਮੀਟਿੰਗ 12 ਮਈ ਨੂੰ ਬੁਲਾਈ ਹੈ। ਇਹ ਮੀਟਿੰਗ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਆਪ ਦੇ ਸਾਰੇ ਵਿਧਾਇਕਾਂ ਨੂੰ ਇਸ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਕੇਜਰੀਵਾਲ ਆਪਣੇ ਸਾਰੇ ਵਿਧਾਇਕਾਂ ਨਾਲ ਲੋਕ ਸਭਾ ਚੋਣਾਂ ਸਮੇਤ ਸਰਕਾਰ ਦੀਆਂ ਵੱਖ-ਵੱਖ ਰਣਨੀਤੀਆਂ ‘ਤੇ ਚਰਚਾ ਕਰ ਸਕਦੇ ਹਨ। ਇਹ ਮੀਟਿੰਗ ਸਿਵਲ ਲਾਈਨ ਨਿਵਾਸ ਵਿਖੇ ਹੋਵੇਗੀ।