ਅੰਮ੍ਰਿਤਸਰ ਹਵਾਈ ਅੱਡੇ ‘ਤੇ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 12 ਮਈ,ਬੋਲੇ ਪੰਜਾਬ ਬਿਓਰੋ:
ਕਸਟਮ ਵਿਭਾਗ ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡੀ ਕਾਰਵਾਈ ਕਰਦਿਆਂ 5 ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਕਸਟਮ ਵਿਭਾਗ ਨੇ ਹਵਾਈ ਅੱਡੇ ‘ਤੇ ਕੁਆਲਮਪੁਰ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਦੇ 5 ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਜਦੋਂ 5 ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ 5 ਪੇਟੀਆਂ ‘ਚ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ ਹੋਈਆਂ। ਜਾਂਚ ਜਾਰੀ ਹੈ ਕਿ ਇਹ ਖੇਪ ਕਿੱਥੇ ਅਤੇ ਕਿਸ ਨੂੰ ਪਹੁੰਚਾਈ ਜਾਣੀ ਸੀ।

Leave a Reply

Your email address will not be published. Required fields are marked *