ਜੈਤੋ: 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ, ਮਾਮਲਾ ਦਰਜ

ਚੰਡੀਗੜ੍ਹ ਪੰਜਾਬ

ਜੈਤੋ, 12 ਮਈ ,ਬੋਲੇ ਪੰਜਾਬ ਬਿਓਰੋ: ਜ਼ਿਲ੍ਹਾ ਫ਼ਰੀਦਕੋਟ ਦੇ ਪੁਲਿਸ ਮੁਖੀ ਹਰਜੀਤ ਸਿੰਘ ਅਤੇ ਡੀ. ਐਸ. ਪੀ. ਸੁਖਦੀਪ ਸਿੰਘ ਜੈਤੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆ ਖਿਲਾਫ ਵਿੱਢੀ ਮੁਹਿੰਮ ਤਹਿਤ, ਥਾਣਾ ਜੈਤੋ ਦੀ ਪੁਲਿਸ ਪਾਰਟੀ ਜੈਤੋ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਦੇ ਦੋਸ਼ ਤਹਿਤ ਇੱਕ ਜੈਤੋ ਦੀ ਔਰਤ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸਹਾਇਕ ਥਾਣੇਦਾਰ ਗੁਰਜੰਟ ਸਿੰਘ ਦੀ ਪੁਲਿਸ ਪਾਰਟੀ ਨੇੜੇ ਛੱਜਘੜਾ ਮੁਹੱਲਾ ਜੈਤੋ ਮੌਜੂਦ ਸੀ ਤਾਂ ਇੱਕ ਔਰਤ ਨੂੰ ਲੇਡੀ ਕਰਮਚਾਰੀ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਮਤਾ ਪਤਨੀ ਲਾਖਨ ਪੁੱਤਰ ਬੂਟਾ ਵਾਸੀ ਸਾਧਾ ਵਾਲੀ ਬਸਤੀ ਮੋਗਾ ਹਾਲ ਪੁੱਤਰੀ ਹੰਸਾ ਪੁੱਤਰ ਜੰਗੀਰ ਵਾਸੀ ਛੱਜਘਾੜਾ ਮੁਹੱਲਾ ਜੈਤੋ ਦੱਸਿਆ ਜਿਸ ਦੀ ਜਾਬਤਾ ਅਨੁਸਾਰ ਤਲਾਸ਼ੀ ਕੀਤੀ ਤਾਂ ਉਸ ਪਾਸੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਫੜੀਂ ਗਈ ਔਰਤ ਮਮਤਾ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਥਾਣਾ ਅਫਸਰ ਗੁਰਮੇਹਰ ਸਿੰਘ ਨੇ ਦੱਸਿਆ ਕਿ ਮਮਤਾ ਦਾ ਪੁਲਿਸ ਨੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।