ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਇਕ ਦੀ ਮੌਤ, ਇੱਕ ਜ਼ਖਮੀ

ਚੰਡੀਗੜ੍ਹ ਪੰਜਾਬ

ਲੁਧਿਆਣਾ, 12 ਮਈ ,ਬੋਲੇ ਪੰਜਾਬ ਬਿਓਰੋ: ਲੁਧਿਆਣਾ ’ਚ ਟਰੱਕ ਨਾਲ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਟੱਕਰ ਹੋ ਗਈ। ਹਾਦਸੇ ‘ਚ ਦੋ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਜਦੋਂ ਇਹ ਤਿੰਨੇ ਨੌਜਵਾਨ ਲੁਧਿਆਣਾ ਦੇ ਮੰਡਿਆਲਾ ਤੋਂ ਲੰਘ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਦੀ ਤੇਜ਼ ਰੌਸ਼ਨੀ ਮੋਟਰਸਾਈਕਲ ਚਾਲਕ ਦੀ ਅੱਖ ’ਤੇ ਪੈ ਗਈ, ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਟਰੱਕ ਨਾਲ ਟਕਰਾ ਗਈ। ਤਿੰਨੋਂ ਨੌਜਵਾਨ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਸਨ।

ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ ਤੀਜੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਦਾ ਜਲੰਧਰ ਦੇ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਹਾਦਸੇ ਦਾ ਪਤਾ ਲੱਗਦਿਆਂ ਹੀ ਥਾਣਾ ਬੁੱਲੋਵਾਲ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *