ਸਿਮਰਨਜੀਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਪ੍ਰਗਟਾਈ ਤਸੱਲੀ

ਚੰਡੀਗੜ੍ਹ ਪੰਜਾਬ

ਸੰਗਰੂਰ 11 ਮਈ,ਬੋਲੇ ਪੰਜਾਬ ਬਿਓਰੋ-: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਲਗਾਤਾਰ ਜਾਰੀ ਹੈ। ਹਰ ਵਰਗ ਅਤੇ ਧਰਮ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਨ, ਜਦਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਧਰਮ ਦੇ ਨਾਂ ‘ਤੇ ਵੋਟਾਂ ਨਹੀਂ ਮੰਗੀਆਂ ਜਾ ਸਕਦੀਆਂ ਪਰ ਚੋਣ ਕਮਿਸ਼ਨ ਇਸ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕਰ ਰਿਹਾ। ਸਿਮਰਨਜੀਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਤਸੱਲੀ ਪ੍ਰਗਟਾਈ ਹੈ। ਜਦਕਿ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਲਾਈਆਂ ਸ਼ਰਤਾਂ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ‘ਤੇ ਸਿਰਫ਼ ਦੋਸ਼ ਹੀ ਲਾਏ ਗਏ ਹਨ, ਜਦਕਿ ਉਨ੍ਹਾਂ ਨੂੰ ਕੋਈ ਸਜ਼ਾ ਦੇਣ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ‘ਤੇ ਕਿਸੇ ਵੀ ਤਰ੍ਹਾਂ ਦੀਆਂ ਸ਼ਰਤਾਂ ਨਹੀਂ ਲਗਾਈਆਂ ਜਾ ਸਕਦੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।