ਸੰਗਰੂਰ, 12 ਮਈ,ਬੋਲੇ ਪੰਜਾਬ ਬਿਓਰੋ:
ਸੰਗਰੂਰ ਵਿਖੇ ਰੇਲ ਗੱਡੀ ਹੇਠ ਆ ਕੇ ਇੱਕ ਮਾਂ ਅਤੇ ਧੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਅੱਜ ਸੰਗਰੂਰ ਰੇਲਵੇ ਲਾਈਨਾਂ ‘ਤੇ ਇਕ ਮਾਂ-ਧੀ ਵੱਲੋਂ ਇਕ ਦੂਜੇ ਦਾ ਹੱਥ ਫੜ ਕੇ ਰੇਲਵੇ ਲਾਈਨ ਉੱਪਰ ਲੰਮੇ ਪੈ ਕੇ ਖੁਦਕੁਸ਼ੀ ਕਰ ਲਈ ਗਈ।
ਇਸ ਘਟਨਾ ਦੇ ਸਾਹਮਣੇ ਆਉਂਦਿਆਂ ਹੀ ਸ਼ਹਿਰ ‘ਚ ਸੋਗ ਦੀ ਲਹਿਰ ਫੈਲ ਗਈ ਹੈ।ਇਸ ਮਾਮਲੇ ਨੂੰ ਲੈ ਕੇ ਜੀ. ਆਰ.ਪੀ ਸੰਗਰੂਰ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਮਾਂ ਧੀ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਅਜੇ ਤਕ ਪਤਾ ਨਹੀਂ ਲੱਗਾ ਹੈ।