ਖਰੜ : ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ 22 ਸਾਲਾ ਨੌਜਵਾਨ ਦਾ ਕਤਲ

ਚੰਡੀਗੜ੍ਹ ਪੰਜਾਬ


ਮੋਹਾਲੀ, ਮਈ,ਬੋਲੇ ਪੰਜਾਬ ਬਿਓਰੋ:
ਖਰੜ ਦੇ ਦਰਪਣ ਸਿਟੀ ‘ਚ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਲਾਸ਼ ਉਸ ਦੇ ਘਰ ‘ਚੋਂ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲੀ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਸ ਦੇ ਸਿਰ ‘ਤੇ ਵਾਰ ਕਰਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤੁਸ਼ਾਰ ਵਾਸੀ ਜੀਂਦ ਹਰਿਆਣਾ ਵਜੋਂ ਹੋਈ ਹੈ। ਤੁਸ਼ਾਰ ਇੱਕ ਲੜਕੀ ਤਮੰਨਾ ਨਾਲ ਦਰਪਨ ਸਿਟੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ।
ਕਤਲ ਦਾ ਦੋਸ਼ ਤਮੰਨਾ ਅਤੇ ਤੁਸ਼ਾਰ ਦੇ ਦੋਸਤ ਅਮਨ ‘ਤੇ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਿਰ ‘ਤੇ ਵਾਰ ਕਰਕੇ ਕਤਲ ਕੀਤਾ ਗਿਆ ਹੈ। ਮੁਲਜ਼ਮ ਅਮਨ ਮੁਹਾਲੀ ਸੈਕਟਰ-79 ਦਾ ਰਹਿਣ ਵਾਲਾ ਹੈ ਅਤੇ ਹਰਿਆਣਾ ਦੀ ਓਪਨ ਯੂਨੀਵਰਸਿਟੀ ਤੋਂ ਬੀਏ ਦੀ ਪੜ੍ਹਾਈ ਕਰ ਰਿਹਾ ਹੈ। ਦੋਵਾਂ ਮੁਲਜ਼ਮਾਂ ਨੂੰ ਨਯਾਗਾਓਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਅੱਜ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਹ ਕਤਲ ਸ਼ਨੀਵਾਰ ਰਾਤ 11:30 ਵਜੇ ਤੋਂ ਬਾਅਦ ਹੋਇਆ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।