ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ

ਚੰਡੀਗੜ੍ਹ ਪੰਜਾਬ


ਫਿਲੌਰ, 13 ਮਈ,ਬੋਲੇ ਪੰਜਾਬ ਬਿਓਰੋ:
ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ, ਉਮਰ ਕਰੀਬ 43 ਸਾਲ, ਬਿਜਲੀ ਦੀਆਂ ਤਾਰਾਂ ‘ਚੋਂ ਕਰੰਟ ਲੱਗਣ ਕਾਰਨ ਅਕਾਲ ਚਲਾਣਾ ਕਰ ਗਏ।
ਇਸ ਸਬੰਧੀ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਉਸ ਨੂੰ ਓਦੋਂ ਕਰੰਟ ਲੱਗ ਗਿਆ ਜਦੋਂ ਨਿਸ਼ਾਨ ਸਾਹਿਬ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *