ਬੀਐਸਐਫ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਬਰਾਮਦ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 13 ਮਈ,ਬੋਲੇ ਪੰਜਾਬ ਬਿਓਰੋ:
ਸਰਹੱਦ ‘ਤੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਘੁਸਪੈਠ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਹਵੇਲੀਆਂ ਦੇ ਇਲਾਕੇ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਮਿੰਨੀ ਡਰੋਨ ਨੂੰ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਡਰੋਨ ਪਿੰਡ ਦੇ ਖੇਤਾਂ ‘ਚ ਡਿੱਗਿਆ ਸੀ ਅਤੇ ਉਸ ਦੇ ਨਾਲ ਹੈਰੋਇਨ ਨਾਲ ਭਰਿਆ ਪੀਲਾ ਪੈਕਟ ਸੀ। ਬੀ ਐੱਸ ਐੱਫ. ਨੇ ਜਦੋਂ ਮੌਕੇ ‘ਤੇ ਜਾ ਕੇ ਉਕਤ ਪੈਕਟ ਨੂੰ ਖੋਲ੍ਹਿਆ ਤਾਂ ਉਸ ‘ਚੋਂ ਹੈਰੋਇਨ ਬਰਾਮਦ ਹੋਈ, ਜਿਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

Leave a Reply

Your email address will not be published. Required fields are marked *