ਰਾਜਸਥਾਨ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਜੈਪੁਰ,13 ਮਈ,ਬੋਲੇ ਪੰਜਾਬ ਬਿਓਰੋ:
ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਚਾਰ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਇਹ ਧਮਕੀ ਕਿਸੇ ਨੇ ਈਮੇਲ ਰਾਹੀਂ ਦਿੱਤੀ ਹੈ।ਧਮਕੀ ਮਿਲਣ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਕੂਲ ‘ਚੋਂ ਬਾਹਰ ਕੱਢ ਲਿਆ ਗਿਆ ਹੈ। ਪੁਲੀਸ ਟੀਮਾਂ ਬੰਬ ਨਕਾਰਾ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਸਕੂਲਾਂ ਵਿੱਚ ਪਹੁੰਚ ਗਈ ਹੈ।ਉਨ੍ਹਾਂ ਦੱਸਿਆ ਕਿ ਈਮੇਲ ਰਾਹੀਂ ਧਮਕੀ ਦੇਣ ਵਾਲੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।