ਚਰਨਜੀਤ ਚੰਨੀ ਅਤੇ ਖੁਦ ਦੀ ਵੀਡੀਓ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਚਰਨਜੀਤ ਚੰਨੀ ਅਤੇ ਖੁਦ ਦੀ ਵੀਡੀਓ ਨੂੰ ਲੈ ਕੇ ਹੁਣ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇੱਕ ਪੋਸਟ ਸਾਂਝੀ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸੀ ਤਾਂ ਉਸੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਸਨ ਸੋ ਇਸ ਸਮੇਂ ਦੌਰਾਨ ਇੱਕ ਦੂਜੇ ਨੂੰ ਆਹਮੋ-ਸਾਹਮਣੇ ਦੇਖ ਕੇ ਸਾਰੇ ਆਗੂਆਂ ਨੇ ਮੈਨੂੰ ਬੜੇ ਸਤਿਕਾਰ ਨਾਲ ਬੁਲਾਇਆ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਚਰਨਜੀਤ ਚੰਨੀ ਨੇ ਮੇਰੇ ਅੱਗੇ ਸਿਰ ਝੁਕਾਇਆ ਅਤੇ ਮੇਰਾ ਹੱਥ ਫੜ ਕੇ ਸਤਿਕਾਰ ਨਾਲ ਸਿਰ ‘ਤੇ ਰੱਖਿਆ। ਇਸ ਦੌਰਾਨ ਚੰਨੀ ਨੇ ਸਨਮਾਨ ਭਰੇ ਮਾਹੌਲ ਵਿੱਚ ਮੇਰੀ ਠੋਡੀ ਨੂੰ ਛੂਹਿਆ। ਪਰ ਬੜੇ ਦੁੱਖ ਦੀ ਗੱਲ ਹੈ ਕਿ ਇਸ ਵੀਡੀਓ ਵਿੱਚੋਂ ਸਤਿਕਾਰਯੋਗ ਦ੍ਰਿਸ਼ ਨੂੰ ਕੱਟ ਕੇ ਸੋਸ਼ਲ ਮੀਡੀਆ ਅਤੇ ਕਈ ਚੈਨਲਾਂ ਵੱਲੋਂ ਵਾਇਰਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਇਸ ਵੀਡੀਓ ਨੂੰ ਕੱਟ ਕੇ ਵੱਖਰੇ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਗਿਆ ਹੈ, ਜੋ ਕਿ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਦੁਖਦਾਈ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਅਤੇ ਕੁਝ ਲੋਕਾਂ ਵੱਲੋਂ ਵਾਇਰਲ ਕਰਨਾ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਮਾਨਸਿਕ ਪੀੜਾ ਸਾਬਤ ਹੋਇਆ ਹੈ।

Leave a Reply

Your email address will not be published. Required fields are marked *