ਨੰਗਲ ਦੇ ਵਿਦਿਆਰਥੀ ਵੱਲੋਂ ਪ੍ਰੀਖਿਆ ਵਿਚੋਂ ਘੱਟ ਨੰਬਰ ਆਉਣ ਕਾਰਨ ਖੁਦਕੁਸ਼ੀ

ਚੰਡੀਗੜ੍ਹ ਪੰਜਾਬ


ਨੰਗਲ, 14 ਮਈ,ਬੋਲੇ ਪੰਜਾਬ ਬਿਓਰੋ:
ਨੰਗਲ ਦੇ ਪਿੰਡ ਸੰਗਤਪੁਰ ਦੇ ਰਹਿਣ ਵਾਲੇ ਇਕ ਵਿਦਿਆਰਥੀ ਨੇ 12ਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਘੱਟ ਨੰਬਰ ਆਉਣ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਬੀਤੇ ਦਿਨ ਜੋ 12ਵੀਂ ਜਮਾਤ ਦਾ ਨਤੀਜਾ ਆਇਆ ਹੈ, ਉਸ ਵਿਚ ਹਰਮਨਪ੍ਰੀਤ ਸਿੰਘ ਦੇ 61 ਫੀਸਦੀ ਨੰਬਰ ਆਏ ਸਨ ਤੇ 61 ਫੀਸਦੀ ਨੰਬਰ ਹਰਮਨਪ੍ਰੀਤ ਸਿੰਘ ਨੂੰ ਘੱਟ ਲੱਗ ਰਹੇ ਸਨ, ਜਿਸ ਦੇ ਚੱਲਦਿਆਂ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।