ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:- ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ 5 ਜੂਨ ਤੱਕ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਧਰਮਸੋਤ ਨੂੰ 6 ਜੂਨ ਨੂੰ ਮੁੜ ਤੋਂ ਸਰੰਡਰ ਕਰਨਾ ਹੋਵੇਗਾ। ਸਾਬਕਾ ਮੰਤਰੀ ਹੁਣ ਲੋੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰ ਸਕਣਗੇ। ਦੱਸ ਦਈਏ ਕਿ ਧਰਮਸੋਤ ਕਈ ਮਾਮਲਿਆਂ ‘ਚ ਘਿਰੇ ਹੋਏ ਹਨ।ਜ਼ਮਾਨਤ ਲਈ ਦਾਖਲ ਸਾਬਕਾ ਮੰਤਰੀ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੰਦਿਆਂ ਹੁਕਮਾਂ ‘ਚ ਕਿਹਾ ਹੈ ਕਿ ਧਰਮਸੋਤ ਨੂੰ 50,000 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਗਈ ਹੈ।ਜ਼ਿਕਰਯੋਗ ਹੈ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਜਨਵਰੀ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ