ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਝਾੜੂ ਛੱਡ ਕਾਂਗਰਸ ਨਾਲ ਫਿਰ ਮਿਲਾਇਆ ਹੱਥ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:
ਵਿਧਾਨ ਸਭਾ ਚੋਣਾਂ ਵਿਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਏ ਸਨ, ਉਹਨਾਂ ਨੇ ਇਕ ਵਾਰ ਫਿਰ ਘਰ ਵਾਪਸੀ ਕੀਤੀ ਹੈ। ਜਗਮੋਹਨ ਕੰਗ ਕਾਂਗਰਸ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ।
ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਮ ਆਦਮੀ ਪਾਰਟੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ ਦਾ ਖਰੜ ਵਿਧਾਨ ਸਭਾ ਹਲਕੇ ਵਿਚ ਚੰਗਾ ਪ੍ਰਭਾਵ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।