ਜਲੰਧਰ,15 ਮਈ,ਬੋਲੇ ਪੰਜਾਬ ਬਿਓਰੋ:
ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਹਾਈ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਸ਼ੀਤਲ ਅੰਗੁਰਾਲ ਦੇ ਵਕੀਲ ਨੇ ਅਗਾਊਂ ਜ਼ਮਾਨਤ
ਵਾਪਸ ਲੈ ਲਈ ਹੈ। ਦੱਸ ਦਈਏ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਾਈਕੋਰਟ ‘ਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਅਤੇ ਅਦਾਲਤ ਨੂੰ ਕਿਹਾ ਸੀ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਝੂਠੇ ਕੇਸ ‘ਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਕੋਈ ਨਾ ਕੋਈ ਸਿਆਸੀ ਚਾਲ ਖੇਡੀ ਜਾ ਰਹੀ ਹੈ। ਦੱਸ ਦੇਈਏ ਕਿ ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਕਾਰਨ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।