ਕਣਕ ਦੇ ਖੇਤ ‘ਚ ਲੱਗੀ ਅੱਗ ਦੀ ਲਪੇਟ ‘ਚ ਆ ਕੇ ਬਾਈਕ ਸਵਾਰ ਨੌਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 15 ਮਈ ,ਬੋਲੇ ਪੰਜਾਬ ਬਿਓਰੋ: ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ’ਚ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੱਗ ਨਾਲ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਗਿਆ ਅਤੇ ਵਿਅਕਤੀ ਵੀ ਪੂਰੀ ਤਰ੍ਹਾਂ ਜਲ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।
ਇਸ ਬਾਰੇ ਐਸ. ਐਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਓਠੀਆਂ ਵਿੱਚ ਇੱਕ ਕਿਸਾਨ ਨੇ ਆਪਣੇ ਖੇਤ ’ਚ ਨਾੜ ਨੂੰ ਅੱਗ ਲਾਈ ਹੋਈ ਸੀ, ਜਿਸ ਕਾਰਨ ਧੂੰਆਂ ਦੂਰ-ਦੂਰ ਤੱਕ ਫੈਲ ਗਿਆ। ਇਸ ਦੌਰਾਨ ਇੱਕ ਵਿਅਕਤੀ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਧੂੰਏਂ ਕਾਰਨ ਉਹ ਸੰਤੁਲਨ ਗੁਆ ਬੈਠਾ ਅਤੇ ਅੱਗ ਦੀ ਲਪੇਟ ‘ਚ ਆ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।