ਨਵੀਂ ਦਿੱਲੀ, 15 ਮਈ, ਬੋਲੇ ਪੰਜਾਬ ਬਿਓਰੋ:
ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦੇਹਾਂਤ ਹੋ ਗਿਆ।ਮਿਲ਼ੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੰਨ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ‘ਚ ਇਲਾਜ ਚੱਲ ਰਿਹਾ ਸੀ। ਉਹ ਨਿਮੋਨੀਆ ਦੇ ਨਾਲ-ਨਾਲ ਹੋਰ ਬਿਮਾਰੀਆਂ ਤੋਂ ਪੀੜਤ ਸਨ।