ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:
ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਦਿੱਲੀ ‘ਚ ਬੱਗਾ ਕਤਲ ਕਾਂਡ ‘ਚ NIA ਨੇ ਇਕ ਵੱਖਰਾ ਮਾਮਲਾ ਦਰਜ ਕੀਤਾ ਹੈ, ਜੋ ਜਲਦ ਹੀ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਸਕਦੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਸੀ ਕਿ ਰੂਪਨਗਰ ਪੁਲਿਸ ਨੇ SSOC ਮੋਹਾਲੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਸੀ ਅਤੇ ਕਤਲ ਦੇ ਦੋਸ਼ੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਸੀ।