ਪੰਜਾਬ ‘ਚ 4 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਚੰਡੀਗੜ੍ਹ ਪੰਜਾਬ


ਫ਼ਿਰੋਜ਼ਪੁਰ, 15 ਮਈ,ਬੋਲੇ ਪੰਜਾਬ ਬਿਓਰੋ:
ਐਸ.ਟੀ.ਐਫ. ਫ਼ਿਰੋਜ਼ਪੁਰ ਰੇਂਜ ਨੇ 3 ਵੱਖ-ਵੱਖ ਮਾਮਲਿਆਂ ‘ਚ ਕਰੀਬ 4 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 20 ਕਰੋੜ ਰੁਪਏ ਹੈ।
ਐਸ.ਟੀ.ਐਫ ਕੇ ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਟੀ ਮੱਟੜ (ਫਿਰੋਜ਼ਪੁਰ) ਨੂੰ 2 ਕਿਲੋ 700 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਗੁਰਜੰਟ ਸਿੰਘ ਉਰਫ਼ ਲਾਲੀ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੁੱਤੀਵਾਲਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਕੇਵਲ ਸਿੰਘ ਵਾਸੀ ਮੌੜ ਰੋਡ ਬਾਬਾ ਜੀਵਨ ਸਿੰਘ ਮੁਹੱਲਾ ਹਰੀਕੇ ਪੱਤਣ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤੀਜੇ ਮਾਮਲੇ ‘ਚ ਹਰਪ੍ਰੀਤ ਸਿੰਘ ਉਰਫ ਬੱਗਾ ਪੁੱਤਰ ਗੁਰਬਚਨ ਸਿੰਘ ਵਾਸੀ ਅੱਕੂ, ਹਿਠਾੜ ਥਾਣਾ ਆਰਿਫ (ਫਿਰੋਜ਼ਪੁਰ) ਨੂੰ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਤਸਕਰ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।

Leave a Reply

Your email address will not be published. Required fields are marked *