ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੰਡੀਗੜ੍ਹ ਪੰਜਾਬ

17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਓਰੋ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ

Leave a Reply

Your email address will not be published. Required fields are marked *