ਬੀ.ਐਸ.ਐਫ. ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ

ਚੰਡੀਗੜ੍ਹ ਪੰਜਾਬ


ਤਰਨਤਾਰਨ, 15 ਮਈ,ਬੋਲੇ ਪੰਜਾਬ ਬਿਓਰੋ:
ਜ਼ਿਲ੍ਹੇ ਅਧੀਨ ਪੈਂਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ.ਐਸ.ਐਫ. ਨੇ 520 ਗ੍ਰਾਮ ਹੈਰੋਇਨ ਦਾ ਪੈਕੇਟ ਮੁੜ ਬਰਾਮਦ ਕੀਤਾ ਗਿਆ ਹੈ। ਵਲਟੋਹਾ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਬੀ.ਐਸ.ਐਫ. ਦੀ 103 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦੀ ਖੇਤਰ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਉਦੋਂ ਭੱਲਾ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਕਾਲੀਆ ਦੀ ਜ਼ਮੀਨ ’ਚੋਂ ਇਕ ਪੈਕਟ ਬਰਾਮਦ ਹੋਇਆ। ਇਸ ਪੈਕਟ ਵਿੱਚੋਂ 520 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਵਲਟੋਹਾ ਦੇ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ. ਕੰਪਨੀ ਕਮਾਂਡਰ ਇੰਸਪੈਕਟਰ ਚੰਦਰ ਸ਼ੇਖਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *