ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਛੇ ਲੋਕਾਂ ਦੀ ਜਲ਼ ਕੇ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਅਮਰਾਵਤੀ, 15 ਮਈ,ਬੋਲੇ ਪੰਜਾਬ ਬਿਓਰੋ:
ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ‘ਚ ਮੰਗਲਵਾਰ ਦੇਰ ਰਾਤ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ ਤੇ ਅਗਲੀ ਕਾਰਵਾਈ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।