ਇੰਦੌਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਇੰਦੌਰ, 16 ਮਈ, ਬੋਲੇ ਪੰਜਾਬ ਬਿਓਰੋ:
ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਤੇਜ਼ ਰਫਤਾਰ ਬੋਲੈਰੋ ਗੱਡੀ ਖੜ੍ਹੇ ਟਰੱਕ ਨਾਲ ਟਕਰਾ ਗਈ। ਇਹ ਘਟਨਾ ਇੰਦੌਰ-ਅਹਿਮਦਾਬਾਦ ਫੋਰ ਲੇਨ ‘ਤੇ ਵਾਪਰੀ। ਕਾਰ ‘ਚ ਸਵਾਰ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਰਾਤ ਵਾਪਰਿਆ, ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ, ਲਾਸ਼ਾਂ ਨੂੰ ਬੇਤਮਾ ਦੇ ਹਸਪਤਾਲ ਲਿਆਂਦਾ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਦੇ ਨਾਲ ਐਂਬੂਲੈਂਸ ਵੀ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਬੋਲੈਰੋ ‘ਚ ਸਵਾਰ ਲੋਕ ਪ੍ਰੋਗਰਾਮ ‘ਚ ਸ਼ਾਮਲ ਹੋਣ ਤੋਂ ਬਾਅਦ ਅਲੀਰਾਜਪੁਰ ਤੋਂ ਗੁਨਾ ਜਾ ਰਹੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।