ਖਰੜ ‘ਚ ਦਸਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼, ਹਸਪਤਾਲ ਦਾਖ਼ਲ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਖਰੜ, 16 ਮਈ,ਬੋਲੇ ਪੰਜਾਬ ਬਿਓਰੋ:
ਸਨੀ ਇਨਕਲੇਵ ਸੈਕਟਰ 123 ਵਿਖੇ ਇਕ ਨਿੱਜੀ ਸਕੂਲ ਵਿੱਦਿਆ ਵੈਲੀ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਵਿਦਿਆਰਥਣ ਦੀ ਉਮਰ ਕਰੀਬ 15 ਵਰ੍ਹੇ ਦੱਸੀ ਜਾ ਰਹੀ ਹੈ। ਹਾਦਸਾ ਵਾਪਰਨ ਮਗਰੋਂ ਲੜਕੀ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸਕੂਲ ਦੀ ਪ੍ਰਿੰਸੀਪਲ ਨਾਲ ਗੱਲ ਨਹੀਂ ਹੋ ਸਕੀ।ਚੌਕੀ ਸੰਨੀ ਇਨਕਲੇਵ ਦੇ ਇੰਚਾਰਜ ਚਰਨਜੀਤ ਸਿੰਘ ਰਾਮੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਪਰ ਇਹ ਇਲਾਕਾ ਉਨ੍ਹਾਂ ਦੀ ਹਦੂਦ ਅੰਦਰ ਨਹੀਂ ਆਉਂਦਾ ਸੀ, ਜਿਸ ਕਰਕੇ ਉਨ੍ਹਾਂ ਨੇ ਪ੍ਰਿੰਸੀਪਲ ਨੂੰ ਥਾਣਾ ਸਦਰ ਨਾਲ ਗੱਲ ਕਰਨ ਨੂੰ ਕਿਹਾ। ਥਾਣਾ ਸਦਰ ਖਰੜ ਦੇ ਐੱਸਐੱਚਓ ਅਮਰਿੰਦਰ ਸਿੰਘ ਸਿੱਧੂ ਨਾਲ ਫੋਨ ‘ਤੇ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।