ਡੌਂਕੀ ਰਾਹੀਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ


ਨਵਾਂ ਸ਼ਹਿਰ, 16 ਮਈ,ਬੋਲੇ ਪੰਜਾਬ ਬਿਓਰੋ:
ਅਮਰੀਕਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਸਾਲਾ ਤੀਰਥ ਸਿੰਘ ਜੋ ਕਿ ਲਗਭਗ 17 ਮਹੀਨੇ ਪਹਿਲਾਂ ਡੌਂਕੀ ਰਾਹੀਂ ਅਮਰੀਕਾ ਗਿਆ ਸੀ, ਉੱਥੇ ਉਸ ਦੀ ਮੌਤ ਹੋ ਗਈ। ਅਜੇ ਤੱਕ ਪਰਿਵਾਰ ਨੂੰ ਤੀਰਥ ਸਿੰਘ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਮੌਤ ਦੇ ਨਾਲ ਪਿੰਡ ਮਹੱਦੀਪੁਰ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *