ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਲੰਡਾ ਤੇ ਗੁਰਦੇਵ ਜੱਸਲ ਦੇ ਦੋ ਸਾਥੀ 7 ਹਥਿਆਰਾਂ ਸਮੇਤ ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ SAS ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਉਰਫ ਜੱਸਲ ਦੇ ਦੋ ਸਾਥੀਆਂ (ਅਜੈਪਾਲ ਅਤੇ ਸ਼ਰਨ ਉਰਫ ਸੰਨੀ) ਨੂੰ ਗ੍ਰਿਫਤਾਰ ਕੀਤਾ ਹੈ। ਸੰਨੀ ਲੰਡਾ ਗੈਂਗ ਦਾ ਮੁੱਖ ਹਥਿਆਰ ਸਪਲਾਇਰ ਸੀ, ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ‘ਚ ਸਪਲਾਈ ਕਰਦਾ ਸੀ। ਪੁਲਿਸ ਨੂੰ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 20 ਜਿੰਦਾ ਰੌਂਦ ਸਮੇਤ 7 ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਬੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਟੀਮਾਂ ਪੂਰੇ ਨੈੱਟਵਰਕ ਦਾ ਪਤਾ ਲਗਾਉਣ, ਪੂਰੀ ਖਰੀਦ ਅਤੇ ਸਪਲਾਈ ਲੜੀ ਦੀ ਪਛਾਣ ਕਰਨ ਲਈ ਸਾਰੇ ਯਤਨ ਕਰ ਰਹੀਆਂ ਹਨ ਤਾਂ ਜੋ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।