ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਕੌਰ ਦੀ ਬਰਖਾਸਤਗੀ ਤੁਰੰਤ ਪ੍ਰਭਾਵ ਨਾਲ ਵਾਪਸ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ,15 ਮਈ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਹਰਜਿੰਦਰ ਕੌਰ ਦੀ ਬਰਖਾਸਤਗੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਈ ਹੈ ਨੇ ਕਿਹਾ, “ਮਾਮਲੇ ਦੇ ਸਾਰੇ ਤੱਥਾਂ ਦੀ ਘੋਖ ਕਰਨ ਤੋਂ ਬਾਅਦ, ਇਹ ਸਾਹਮਣੇ ਆਇਆ ਹੈ ਕਿ ਹਰਜਿੰਦਰ ਕੌਰ ਨੂੰ ਸਵੇਰ ਦੀ ਸੈਰ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਦੁਆਰਾ ਅਪਮਾਨਿਤ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਹਰਜਿੰਦਰ ਕੌਰ ਨੇ ਨਾ ਤਾਂ ਭਾਜਪਾ ਲਈ ਪ੍ਰਚਾਰ ਕੀਤਾ ਅਤੇ ਨਾ ਹੀ ਉਹ ਭਗਵਾ ਪਾਰਟੀ ਦੇ ਕਿਸੇ ਪਲੇਟਫਾਰਮ ‘ਤੇ ਗਈ। ਉਨ੍ਹਾਂ ਕਿਹਾ ਕਿ ਇਸ ਲਈ ਪਾਰਟੀ ਨੇ ਪਹਿਲਾਂ ਲਏ ਫੈਸਲੇ ‘ਤੇ ਨਜ਼ਰਸਾਨੀ ਕਰਕੇ ਹਰਜਿੰਦਰ ਕੌਰ ਦੀ ਬਰਖਾਸਤਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।