ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ। ਇੱਥੇ ਮੱਥਾ ਟੇਕਣਾ ਮੇਰੇ ਲਈ ਵੀ ਬੜੀ ਭਾਗਾਂ ਵਾਲੀ ਗੱਲ ਹੈ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਪਹੁੰਚੇ ਹੋਏ ਹਨ। ਉਨ੍ਹਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *