ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਪੰਜਾਬ

ਜਲੰਧਰ, 17 ਮਈ ,ਬੋਲੇ ਪੰਜਾਬ ਬਿਓਰੋ: ਜਲੰਧਰ ਦੇ ਤਿਲਕ ਨਗਰ ਨੇੜੇ ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ।ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਟੀਮਾਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਬਾਹਰੋਂ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਸਵੇਰੇ ਦਸ ਵਜੇ ਤੱਕ 60 ਤੋਂ ਵੱਧ ਵਾਹਨ ਪਾਣੀ ਦੇ ਲੱਗ ਚੁੱਕੇ ਸਨ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ।ਜਿਸ ਗੋਦਾਮ ‘ਚ ਅੱਗ ਲੱਗੀ ਹੈ, ਉਹ ਸਾਗਰ ਇੰਟਰਪ੍ਰਾਈਜ਼ ਨਾਂ ਦੀ ਫਰਮ ਦਾ ਦੱਸਿਆ ਜਾਂਦਾ ਹੈ।

ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ‘ਚ ਇਸ ਨੇ ਗੋਦਾਮ ਦੇ ਨੇੜੇ ਬਣੇ ਪ੍ਰਵਾਸੀਆਂ ਦੇ ਕੁਆਰਟਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰਵਾਸੀਆਂ ਨੂੰ ਸਮੇਂ ਸਿਰ ਕੁਆਰਟਰਾਂ ‘ਚੋਂ ਬਚਾ ਲਿਆ ਗਿਆ। ਇਸ ਦੇ ਬਾਵਜੂਦ 10 ਦੇ ਕਰੀਬ ਪ੍ਰਵਾਸੀਆਂ ਦੇ ਕੁਆਰਟਰ ਅੱਗ ਦੀ ਲਪੇਟ ਵਿੱਚ ਆ ਗਏ। ਜਿਸ ‘ਤੇ ਫਾਇਰ ਬ੍ਰਿਗੇਡ ਨੇ ਕਾਬੂ ਪਾ ਲਿਆ ਪਰ ਫੈਕਟਰੀ ‘ਚ ਲੱਗੀ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।