ਪਾਣੀ ਦੀ ਪਾਈਪ ਲਾਈਨ ਵਿਛਾਉਂਦੇ ਸਮੇਂ ਮਿੱਟੀ ਹੇਠ ਦਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ

ਚੰਡੀਗੜ੍ਹ ਪੰਜਾਬ


ਤਰਨਤਾਰਨ, 17 ਮਈ,ਬੋਲੇ ਪੰਜਾਬ ਬਿਓਰੋ:
ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿੱਚ ਪਾਣੀ ਦੀ ਪਾਈਪ ਲਾਈਨ ਵਿਛਾਉਂਦੇ ਸਮੇਂ ਮਿੱਟੀ ਹੇਠ ਦੱਬ ਜਾਣ ਕਾਰਨ ਦੋ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ, ਜਦੋਂਕਿ ਦੋ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਥਾਣਾ ਗੋਇੰਦਵਾਲ ਸਾਹਿਬ ਦੇ ਇੰਚਾਰਜ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਪਿੰਡ ਚੰਬਾ ਖੁਰਦ ਵਿੱਚ ਖੁਦਾਈ ਕਰਦੇ ਸਮੇਂ 4 ਨੌਜਵਾਨ ਅਚਾਨਕ ਮਿੱਟੀ ਹੇਠਾਂ ਦੱਬ ਗਏ।
ਜ਼ਮੀਨ ਮਾਲਕ ਵੱਲੋਂ ਜੇ.ਸੀ.ਬੀ. ਪੁਲੀਸ ਦੀ ਮਦਦ ਨਾਲ ਚਾਰਾਂ ਨੌਜਵਾਨਾਂ ਨੂੰ ਮਿੱਟੀ ’ਚੋਂ ਬਾਹਰ ਕੱਢਿਆ ਗਿਆ। ਚਾਰੋਂ ਨੌਜਵਾਨਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਦੋ ਚਚੇਰੇ ਭਰਾਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮੁਖਤਿਆਰ ਸਿੰਘ ਵਾਸੀ ਰਾਣੀਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਜੁਗਰਾਜ ਸਿੰਘ (20) ਅਤੇ ਉਸ ਦਾ ਭਤੀਜਾ ਪ੍ਰਿਤਪਾਲ ਸਿੰਘ (18) ਪਾਈਪ ਵਿਛਾਉਣ ਗਏ ਸਨ। ਮਿੱਟੀ ਪੁੱਟਦੇ ਸਮੇਂ ਮਿੱਟੀ ਹੇਠਾਂ ਦੱਬ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।