ਨਵੀਂ ਦਿੱਲੀ, 17 ਮਈ, ਬੋਲੇ ਪੰਜਾਬ ਬਿਓਰੋ:
ਕ੍ਰਿਕਟਰ ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ ਇੱਕ SRPF ਜਵਾਨ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਆਪਣੇ ਜੱਦੀ ਘਰ ਵਿੱਚ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨੀਂ ਦੇਰ ਰਾਤ ਦੀ ਹੈ।
ਮ੍ਰਿਤਕ ਸਿਪਾਹੀ ਪ੍ਰਕਾਸ਼ ਕਾਂਪੜੇ 8 ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਪਿੰਡ ਗਿਆ ਸੀ। ਜਾਣਕਾਰੀ ਮੁਤਾਬਕ ਸਿਪਾਹੀ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗਰਦਨ ‘ਚ ਗੋਲੀ ਮਾਰ ਲਈ।
ਮ੍ਰਿਤਕ ਜਵਾਨ ਦੇ ਪਰਿਵਾਰ ਵਿਚ ਉਸ ਦੇ ਬਜ਼ੁਰਗ ਮਾਤਾ-ਪਿਤਾ, ਪਤਨੀ, ਦੋ ਬੱਚੇ ਅਤੇ ਇਕ ਭਰਾ ਹੈ। ਫਿਲਹਾਲ ਪੁਲਿਸ ਪ੍ਰਕਾਸ਼ ਕਾਂਪੜੇ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨੀਂ ਰਾਤ ਦੀ ਹੈ। ਉਸਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਹ ਸਰਕਾਰੀ ਪੁਲਿਸ ਰਿਜ਼ਰਵ ਫੋਰਸ ਵਿੱਚ ਤਾਇਨਾਤ ਸੀ।
ਮੁੱਢਲੀ ਜਾਂਚ ਵਿੱਚ ਮਾਮਲਾ ਨਿੱਜੀ ਕਾਰਨਾਂ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਪ੍ਰਕਾਸ਼ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰਕੇ ਜਾਂਚ ‘ਚ ਜੁਟੀ ਹੈ।